ਰੂਸ ”ਚ ਫਸੇ ਜਲੰਧਰ ਦਾ ਨੌਜਵਾਨ ਨੇ ਵੀਡੀਓ ਰਾਹੀਂ ਟਰੈਵਲ ਏਜੰਟਾਂ ਦੀ ਖੋਲ੍ਹੀ ਪੋਲ

Jalandhar youth stranded in Russia exposes travel agents through video ਜਲੰਧਰ ਤੋਂ ਰੂਸ ਗਏ ਨੌਜਵਾਨ ਨੇ ਟਰੈਵਲ ਏਜੰਟ ਦੀ ਠੱਗੀ ਦਾ ਪਰਦਾਫ਼ਾਸ਼ ਕਰਦੇ ਹੋਏ ਆਪਣੀ ਹੱਢਬੀਤੀ ਵੀਡੀਓ ਜ਼ਰੀਏ ਸਾਂਝੀ ਕੀਤੀ ਹੈ। ਨੌਜਵਾਨ ਨੇ ਦਿੱਲੀ ਹਵਾਈ ਅੱਡੇ ਤੋਂ ਮਾਸਕੋ ਤੱਕ ਪੰਜ ਵੀਡੀਓਜ਼ ਜਾਰੀ ਕੀਤੀਆਂ, ਜਿਸ ‘ਚ ਦਾਅਵਾ ਕੀਤਾ ਗਿਆ ਕਿ ਏਜੰਟ ਵੱਲੋਂ ਨੌਕਰੀ, ਰਿਹਾਇਸ਼ ਅਤੇ ਖਾਣੇ … Read more

ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰੇ ਪੰਜਾਬ ਦੇ NRI ਮੰਤਰੀ, ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

  • Punjab’s NRI Minister writes letter to Foreign Minister in support of Punjabi students in Canada
  • ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਸੰਕਟ ‘ਚ ਘਿਰੇ ਭਾਰਤੀ, ਖ਼ਾਸ ਕਰਕੇ ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਪੰਜਾਬ ਸਰਕਾਰ ਦਾ ਵੱਡਾ ਸਮਰਥਨ ਮਿਲਿਆ ਹੈ। ਪੰਜਾਬ ਦੇ NRI ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਇੱਕ ਪੱਤਰ ਅਤੇ ਈਮੇਲ ਭੇਜ ਕੇ ਇਸ ਅਹਿਮ ਮਸਲੇ ‘ਤੇ ਚਰਚਾ ਕਰਨ ਲਈ ਤੁਰੰਤ ਮਿਲਣ ਦਾ ਸਮਾਂ ਮੰਗਿਆ ਹੈ।
  • ਅਲਬਰਟਾ ਦੇ ਕੈਲਗਰੀ ਵਿੱਚ ਪਿਛਲੇ ਚਾਰ ਹਫ਼ਤਿਆਂ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਕੁਝ ਵਿਦਿਆਰਥੀਆਂ ਨੇ 29 ਜੁਲਾਈ ਤੋਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਇਹਨਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿੱਚ 500 ਦੇ ਲਗਭਗ ਪੰਜਾਬੀ ਨੌਜਵਾਨ ਸ਼ਾਮਲ ਹਨ। ਪੋਟਾਜ ਕਾਲਜ ਵਿੱਚ ਪੜ੍ਹਨ ਵਾਲੇ ਇਹਨਾਂ ਵਿਦਿਆਰਥੀਆਂ ਦੀ ਬਿਜ਼ਨਸ ਮੈਨੇਜਮੈਂਟ ਦੀ ਡਿਗਰੀ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ‘ਨੌਨ-ਕ੍ਰੈਡਿਟ’ ਸ਼੍ਰੇਣੀ ਵਿੱਚ ਪਾ ਕੇ ਵਰਕ ਪਰਮਿਟ ਦੀਆਂ ਅਰਜ਼ੀਆਂ ਖ਼ਾਰਜ ਕਰ ਦਿੱਤੀਆਂ ਹਨ।
  • ਕੈਬਨਿਟ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਇਸ ਮੁੱਦੇ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਗੰਭੀਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਰਕ ਪਰਮਿਟ ਰੱਦ ਹੋਣ ਨਾਲ ਹਜ਼ਾਰਾਂ ਪ੍ਰਭਾਵਿਤ ਪਰਿਵਾਰਾਂ ਵਿੱਚ ਭਾਰੀ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਤੋਂ ਜਲਦ ਤੋਂ ਜਲਦ ਮੁਲਾਕਾਤ ਦਾ ਸਮਾਂ ਦੇਣ ਦੀ ਅਪੀਲ ਕੀਤੀ ਹੈ ਕਿ ਕੈਨੇਡਾ ਸਰਕਾਰ ਨਾਲ ਕੂਟਨੀਤਕ ਪੱਧਰ ‘ਤੇ ਗੱਲਬਾਤ ਕਰਕੇ ਸਥਿਤੀ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਪੀੜਤ ਨੌਜਵਾਨਾਂ ਤੇ ਪਰਿਵਾਰਾਂ ਦੇ ਹਿੱਤ ਵਿੱਚ ਬੰਦੋਬਸਤ ਕੀਤੇ ਜਾ ਸਕਣ।
  • “ਆਦਰਯੋਗ ਡਾ. ਜੈਸ਼ੰਕਰ ਜੀ, ਆਸ ਹੈ ਕਿ ਤੁਸੀਂ ਸਹੀ-ਸਲਾਮਤ ਹੋਵੋਗੇ। ਮੈਂ ਕੈਨੇਡਾ ਦੀਆਂ ਵਰਕ ਪਰਮਿਟ ਨੀਤੀਆਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਕਾਰਨ ਉਤਪੰਨ ਹੋਈਆਂ ਚਿੰਤਾਵਾਂ ‘ਤੇ ਗੱਲਬਾਤ ਕਰਨ ਲਈ ਤੁਹਾਡੀ ਸਹੂਲਤ ਅਨੁਸਾਰ ਜਲਦ ਤੋਂ ਜਲਦ ਮਿਲਣ ਦਾ ਸਮਾਂ ਚਾਹੁੰਦਾ ਹਾਂ। ਇਹਨਾਂ ਬਦਲਾਆਂ ਦਾ ਭਾਰਤੀ ਨਾਗਰਿਕਾਂ, ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਨੌਜਵਾਨਾਂ ‘ਤੇ ਡੂੰਘਾ ਅਸਰ ਪੈਣ ਦੀ ਸੰਭਾਵਨਾ ਹੈ। ਮਾਮਲੇ ਦੀ ਗੰਭੀਰਤਾ ਅਤੇ ਪ੍ਰਭਾਵਿਤ ਪਰਿਵਾਰਾਂ ਵੱਲੋਂ ਪ੍ਰਗਟਾਈ ਜਾ ਰਹੀ ਚਿੰਤਾ ਨੂੰ ਦੇਖਦਿਆਂ, ਮੇਰਾ ਮੰਨਣਾ ਹੈ ਕਿ ਸਥਿਤੀ ਨੂੰ ਸਮਝਣ ਅਤੇ ਉਚਿਤ ਕਾਰਵਾਈ ਦੇ ਵਿਕਲਪਾਂ ਦੀ ਭਾਲ ਕਰਨ ਲਈ ਤੁਹਾਡੇ ਨਾਲ ਇੱਕ ਸੰਖੇਪ ਚਰਚਾ ਬਹੁਤ ਲਾਹੇਵੰਦ ਹੋਵੇਗੀ। ਜੇਕਰ ਤੁਸੀਂ ਆਪਣੀ ਸਹੂਲਤ ਅਨੁਸਾਰ ਬੈਠਕ ਲਈ ਕੁਝ ਮਿੰਟ ਕੱਢ ਸਕੋ ਤਾਂ ਮੈਂ ਤੁਹਾਡਾ ਬਹੁਤ ਧੰਨਵਾਦੀ ਹੋਵਾਂਗਾ।”

Read more

ਚੰਡੀਗੜ੍ਹ: ਕਿਸਾਨਾਂ ‘ਤੇ ਪੈਲਟ ਗਨ ਦੇ ਮੁੱਦੇ ‘ਤੇ ਪਰਗਟ ਸਿੰਘ ਦਾ ਸਰਕਾਰ ‘ਤੇ ਨਿਸ਼ਾਨਾ

ਚੰਡੀਗੜ੍ਹ 7 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿਧਾਨ ਸਭਾ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੈਲਟ ਗਨ ਦੀ ਵਰਤੋਂ ਦੀ ਨਿੰਦਾ ਕਰਨ ਦੇ ਮੱਦੇਨਜ਼ਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੀ ਰੱਖਿਆ ਲਈ ਗੰਭੀਰ ਹੈ, ਤਾਂ ਉਸ ਨੂੰ … Read more

ਪੰਜਾਬ ਸਰਕਾਰ ਦੇ ਵੱਡੇ ਕੈਬਿਨੇਟ ਫ਼ੈਸਲੇ: ਸਿੱਖਿਆ, ਕਰਮਚਾਰੀਆਂ ਅਤੇ ਪ੍ਰਸ਼ਾਸਨ ਲਈ ਅਹਿਮ ਐਲਾਨ

ਚੰਡੀਗੜ੍ਹ 7 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲੇ ਸਿੱਖਿਆ, ਰੋਜ਼ਗਾਰ, ਪ੍ਰਸ਼ਾਸਕੀ ਸੁਧਾਰ ਅਤੇ ਲੋਕ ਭਲਾਈ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਹਨ। ਮੁੱਖ ਫ਼ੈਸਲੇ 1. ਆਉਟਸੋਰਸ ਕਰਮਚਾਰੀਆਂ ਲਈ ਨਵਾਂ … Read more

ਕਾਂਗਰਸ ਹਾਈਕਮਾਨ ਵਲੋਂ ਸਾਬਕਾ CM ਚੰਨੀ ਨੂੰ ਸਖ਼ਤ ਚੇਤਾਵਨੀ; 15 ਦਿਨਾਂ ‘ਚ ਵੱਡਾ ਐਕਸ਼ਨ

ਸਿਆਸੀ ਜਗਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ, ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਵਿਚਾਲੇ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਫਟਕਾਰ ਲਗਾਈ ਹੈ। ਜ਼ਿਲ੍ਹਾ ਪ੍ਰਧਾਨ ਦੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਉਂਦਿਆਂ ਜ਼ਿਲ੍ਹੇ ਦੇ 13 ਵਿੱਚੋਂ 11 ਮੰਡਲ ਪ੍ਰਧਾਨਾਂ ਨੇ ਸਮੂਹਿਕ ਤੌਰ ‘ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ … Read more

ਸੀਬੀਆਈ ਵਲੋਂ ਜਲੰਧਰ ਵਿੱਚ ਛਾਪਾ, ਇੱਕ ਸੀਨੀਅਰ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

CBI raids Jalandhar, arrests senior official red-handed while accepting bribeਸੀਬੀਆਈ ਵਲੋਂ ਜਲੰਧਰ ਵਿੱਚ ਛਾਪਾ, ਇੱਕ ਸੀਨੀਅਰ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੇਲਵੇ ਦੇ ਇੱਕ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ 66,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਤੋਂ ਸੀਬੀਆਈ … Read more

ਆਪਣੀ ਮਾਂ ਦੀ ਰਸਮਾਂ ਨਿਭਾ ਨਿਭਾਉਂਦੇ 3 ਭਰਾਵਾਂ ਦੀ ਨਦੀ ਵਿੱਚ ਡੁੱਬਣ ਨਾਲ ਮੌਤ

ਕਰੂਰ ਜ਼ਿਲ੍ਹੇ ਦੇ ਨੇਰੂਰ ਨੇੜੇ ਕਾਵੇਰੀ ਨਦੀ ਵਿੱਚ ਤਿੰਨ ਭਰਾ ਡੁੱਬ ਗਏ, ਜਦੋਂ ਉਹ ਆਪਣੀ ਮਾਂ ਦੀ ਬਰਸੀ ਮਨਾਉਣ ਲਈ ਰਸਮਾਂ ਨਿਭਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸ਼੍ਰੀਨਿਵਾਸਨ (64), ਅਰੁਣਨ (62) ਅਤੇ ਸੁਰੇਸ਼ (61) ਵਜੋਂ ਹੋਈ ਹੈ, ਜੋ ਕਿ ਕਰੂਰ ਜ਼ਿਲ੍ਹੇ ਦੇ ਨਰਸਿਮਹਾਪੁਰਮ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਅਤੇ … Read more

ED ਵਲੋਂ ਮਜੀਠੀਆ ਦੇ ਕਰੀਬੀ ਦੇ ਘਰ ਛਾਪੇਮਾਰੀ

ED raids house of Majithia’s close aide ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਹਿਤੇਂਦਰ ਹੈਰੀ ਦੇ ਪਟਿਆਲਾ ਸਥਿਤ ਘਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਅਕਾਲੀ ਦਲ ਵੱਲੋਂ ਫ਼ਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ ਕੀਤੀ … Read more

ਰਾਜਾ ਵੜਿੰਗ ਨੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨ ਦੀ ਦਿੱਤੀ ਚੁਣੌਤੀ

ਚੰਡੀਗੜ੍ਹ 6 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਰਾਜਨੀਤਿਕ ਬਿਆਨ ਦਿੱਤਾ ਹੈ। ਫਰੀਦਕੋਟ ਵਿੱਚ ਇੱਕ ਪਾਰਟੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਜੇ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ, ਤਾਂ ਉਹ ਸਿੱਧੇ ਮੁੱਖ ਮੰਤਰੀ ਭਗਵੰਤ … Read more

ਨਕੋਦਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ 6 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿੱਚ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕੁੱਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਖ਼ਿਲਾਫ਼ NDPS ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਨੁਸਾਰ, ਵੱਖ-ਵੱਖ ਥਾਣਿਆਂ ਦੀ ਕਾਰਵਾਈ ਦੌਰਾਨ ਦੋਸ਼ੀਆਂ ਦੇ … Read more