ਬਰਨਾਲਾ ਜ਼ਿਲ੍ਹੇ ਦੇ ਫਰਵਾਹੀ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਬਦਮਾਸ਼ਾਂ ਨੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਦਿੱਤੀ। ਸਵੇਰੇ 1:33 ਵਜੇ ਦੇ ਕਰੀਬ ਹੋਏ ਇਸ ਹਮਲੇ ਨੇ ਇੱਕ ਵਾਰ ਫਿਰ ਪੰਜਾਬੀ ਸੰਗੀਤ ਉਦਯੋਗ ਅਤੇ ਗੈਂਗਸਟਰਾਂ ਵਿਚਕਾਰ ਵਧ ਰਹੇ ਤਣਾਅ ਨੂੰ ਉਜਾਗਰ ਕੀਤਾ ਹੈ। ਸੀਸੀਟੀਵੀ ਫੁਟੇਜ ਦੇ ਮੁਤਾਬਕ ਤਿੰਨ ਨਕਾਬਪੋਸ਼ ਬਦਮਾਸ਼ ਨੇ ਗਾਇਕ ਦੇ ਘਰ ਦੇ ਬਾਹਰ ਆਏ ਅਤੇ ਪੰਜ ਤੋਂ ਛੇ ਰਾਊਂਡ ਗੋਲੀਆਂ ਚਲਾਈਆਂ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭੱਜ ਗਏ।
