ਵੱਡੀ ਖਬਰ, ਪੰਜਾਬ ‘ਚ ਸਾਬਕਾ ਕੇਂਦਰੀ ਮੰਤਰੀ ‘ਤੇ ਹਮਲਾ

ਹੁਸ਼ਿਆਰਪੁਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਬੇਅਦਬੀ ਦੇ ਵਿਰੋਧ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਅਤੇ ਬਸਪਾ ਵਰਕਰਾਂ ਵਿੱਚ ਝੜਪ ਹੋ ਗਈ। ਮੌਕੇ ‘ਤੇ ਪਹੁੰਚੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ ਕਰ ਦਿੱਤਾ ਗਿਆ।

ਬਸਪਾ ਵਰਕਰ ਨੇ ਉਨ੍ਹਾਂ ਦੇ ਮੂੰਹ ‘ਤੇ ਮਾਈਕ੍ਰੋਫ਼ੋਨ ਮਾਰਿਆ। ਇਸ ਕਾਰਨ ਸਾਂਪਲਾ ਦੇ ਨੱਕ ਵਿੱਚੋਂ ਖੂਨ ਵਹਿਣ ਲੱਗ ਪਿਆ ਅਤੇ ਉਨ੍ਹਾਂ ਦੀ ਗਰਦਨ ‘ਤੇ ਝਰੀਟਾਂ ਆਈਆਂ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਘਟਨਾ ਤੋਂ ਬਾਅਦ ਪਿੰਡ ਬਾੜੀਆਂ ਕਲਾਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

Leave a Comment