ਪੰਜਾਬ ‘ਚ 22 ਸਤੰਬਰ ਨੂੰ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ

Government bus services in Punjab will come to a halt on September 22 as 6,500 contractual employees go on strike.

ਪੰਜਾਬ ਵਿੱਚ ਬੱਸਾਂ ਦਾ ਸੰਚਾਲਨ 22 ਸਤੰਬਰ ਤੋਂ ਪ੍ਰਭਾਵਿਤ ਹੋ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਲਗਭਗ 6,500 ਕੰਟਰੈਕਟ ਵਰਕਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਸੂਬੇ ਵਿੱਚ 2,700 ਤੋਂ ਵੱਧ ਬੱਸਾਂ ਦਾ ਸੰਚਾਲਨ ਰੁੱਕ ਜਾਵੇਗਾ, ਜਿਸ ਨਾਲ ਰੋਜ਼ਾਨਾ ਬੱਸ ਯਾਤਰੀਆਂ ਨੂੰ ਮੁਸ਼ਕਲ ਹੋਣ ਦੀ ਸੰਭਾਵਨਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ 22 ਸਤੰਬਰ ਤੋਂ ਹੜਤਾਲ ਦਾ ਐਲਾਨ ਕੀਤਾ ਹੈ। 

Leave a Comment