ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

The grievances of expatriate Punjabis hailing from the four districts of the Majha region were heard during the ‘NRI Milni-2026’ event in Amritsar.

ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ
ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣਾ ਹੈ।


ਐਨ.ਆਰ.ਆਈ. ਮਿਲਣੀ ਵਿੱਚ ਮਾਝੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ 75 ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
 ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 12 ਐੱਨ.ਆਰ.ਆਈ. ਮਿਲਣੀ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 8 ਆਨ ਲਾਈਨ ਮਿਲਣੀਆਂ ਵੱਖਰੇ ਤੌਰ `ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਸ੍ਰੀ ਮੁਹੰਮਦ ਤਾਇਅਬ, ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਸ੍ਰੀ ਕਮਲ ਗਰਗ ਅਤੇ ਸ. ਸੁਖਜਿੰਦਰ ਸਿੰਘ ਸੰਧੂ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਹਰਮਨਦੀਪ ਸਿੰਘ ਗਿੱਲ,  ਐੱਸ.ਡੀ.ਐੱਮ. ਸ੍ਰੀ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Comment