ਲਵਲੀ ਯੂਨੀਵਰਸਿਟੀ ‘ਚ ਹਾਲਤ ਬੇਕਾਬੂ,ਮੀਡੀਆ ਕਰਮਚਾਰੀਆਂ ਦੇ ਸਿਰ ਪਾੜੇ, ਪੁਲਿਸ ਅਫਸਰਾਂ ਦੀ ਗੱਡੀਆ ਦੀ ਭੰਨਤੋੜ

Situation spirals out of control at Lovely University; media personnel suffer head injuries, and police vehicles are vandalized.

ਨੈਸ਼ਨਲ ਹਾਈਵੇਅ ਤੇ ਸਥਿਤ ਨਾਮਵਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਫਗਵਾੜਾ ਵਿਖੇ ਐਤਵਾਰ ਸ਼ਾਮ ਨੂੰ ਇੱਕ ਵਾਰ ਫਿਰ ਭਾਰੀ ਹੰਗਾਮੇ ਅਤੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਹੋਸਟਲਾਂ ਵੱਲ ਜਾਣ ਵਾਲੇ ਰਸਤੇ ਉੱਤੇ ਯੂਨੀਵਰਸਿਟੀ ਦੀ ਚਾਰਦੀਵਾਰੀ ਅੰਦਰ ਲੱਗੇ ਕੈਂਪਸ ਦੇ ਗੇਟ ਅਚਾਨਕ ਬੰਦ ਕਰ ਦਿੱਤੇ ਜਾਣ ਤੋਂ ਬਾਅਦ ਵਿਦਿਆਰਥੀ ਭੜਕ ਉੱਠੇ। ਰੋਹ ਵਿੱਚ ਆਏ ਵਿਦਿਆਰਥੀਆਂ ਨੇ ਗੇਟਾਂ ਤੇ ਜ਼ਬਰਦਸਤ ਧੱਕਾ-ਮੁੱਕੀ ਕਰਦਿਆਂ ਉਨ੍ਹਾਂ ਨੂੰ ਜ਼ਬਰਦਸਤੀ ਖੋਲ੍ਹ ਦਿੱਤਾ।

ਇਸ ਖਿੱਚੋ-ਤਾਣ ਅਤੇ ਹੰਗਾਮੇ ਦੌਰਾਨ ਇੱਕ ਗੇਟ ਦੇ ਟੁੱਟ ਜਾਣ ਦੀ ਸੂਚਨਾ ਵੀ ਸਾਹਮਣੇ ਆਈ ਹੈਐਲਪੀਯੂ ਦੇ ਬਾਹਰ ਹਾਈਵੇ ’ਤੇ ਪੁਲਿਸ ਵੱਲੋਂ ਵਿਦਿਆਰਥੀਆਂ ਤੇ ਲਾਠੀ ਚਾਰਜ ਕੀਤਾ ਗਿਆ ਜਿਸ ਦੀ ਜਵਾਬੀ ਕਾਰਵਾਈ ਕਰਦਿਆਂ ਵਿਦਿਆਰਥੀਆਂ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕੁਝ ਪੁਲਿਸ ਦੀਆਂ ਗੱਡੀਆਂ ਨੁਕਸਾਨੀਆਂ ਗਈਆਂ ਮਾਮਲਾ ਇਥੇ ਵੀ ਨਹੀਂ ਰੁਕਿਆ ਤਾਂ ਵਿਦਿਆਰਥੀਆਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ।

naidunia_image

 

ਦੱਸਿਆ ਜਾ ਰਿਹਾ ਹੈ ਕਿ ਜਿਨਾਂ ਗੱਡੀਆਂ ਨੂੰ ਅੱਗ ਲਗਾਈ ਗਈ ਹੈ ਉਹਨਾਂ ਵਿੱਚ ਪੁਲਿਸ ਦੀਆਂ ਗੱਡੀਆਂ ਸ਼ਾਮਿਲ ਹਨ।

DIG ਨਵੀਨ ਸਿੰਗਲਾ ਨੇ ਕਿਹਾ ਕਿ FIR ਦਰਜ ਕਰਨ ਤੋਂ ਇਲਾਵਾ ਮਾਮਲੇ ਦੀ ਜਾਂਚ ਲਈ ਇੱਕ SIT ਬਣਾਈ ਗਈ ਹੈ। SIT ‘ਚ ਵਿਦਿਆਰਥੀ ਤੇ ਯੂਨੀਵਰਸਿਟੀ ਮੈਨੇਜਮੈਂਟ ਦੇ ਮੈਂਬਰ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਵਿਦਿਆਰਥੀਆਂ ਨੇ ਕਿਹਾ ਹੈ ਕਿ FIR ਦੀ ਕਾਪੀ ਮਿਲਦੇ ਹੀ ਹਾਈਵੇਅ ਜਾਮ ਹਟਾ ਦਿੱਤਾ ਜਾਵੇਗਾ।

ਵਿਦਿਆਰਥੀਆਂ ਦੇ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਬਿਆਨ ਦਿੱਤਾ ਗਿਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਅਫਵਾਹਾਂ ਫੈਲੀਆਂ ਜਾ ਰਹੀਆਂ ਹਨ। ਅਫਵਾਹਾਂ ਫੈਲਾ ਕੇ ਯੂਨੀਵਰਸਿਟੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

Leave a Comment