Lovely University closed for 10 days, exams postponed; CM Mann orders strict action against the accused.
ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨੂੰ ਸੰਬੋਧਨ ਕੀਤਾ।
ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਐਫਆਈਆਰ (FIR) ਦਰਜ ਕਰ ਲਈ ਗਈ ਹੈ ਅਤੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਮਾਮਲੇ ਦੀ ਜਾਂਚ ਕਰਕੇ ਇਸਨੂੰ ਤਾਰਕਿਕ ਅੰਜਾਮ ਤੱਕ ਪਹੁੰਚਾਏਗੀ।
ਫਿਲਹਾਲ, ਡੀਜੀਪੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਇੱਕ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਅਧਿਕਾਰੀ ਵੀ ਮੌਜੂਦ ਹਨ।
ਡੀਜੀਪੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
LPU ਹਿੰਸਾ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਿਸ ਤੋਂ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਹੈ। ਇਸ ਦੇ ਨਾਲ ਹੀ FIR ਦੀ ਕਾਪੀ ਅਤੇ ਹੁਣ ਤੱਕ ਦੀ ਜਾਂਚ ਤੇ ਕਾਰਵਾਈ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ। ਮਹਿਲਾ ਕਮਿਸ਼ਨ ਨੇ ਕੁੜੀਆਂ ਦੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ CCTV ਕੈਮਰਿਆਂ ਬਾਰੇ ਵੀ ਜਾਣਕਾਰੀ ਮੰਗੀ ਹੈ। ਪੁਲਿਸ ਨੂੰ 30 ਸਤੰਬਰ ਤੱਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮੌਜੂਦਾ ਸਥਿਤੀ ਦੇ ਮੱਦੇਨਜ਼ਰ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਜਲੰਧਰ-ਲੁਧਿਆਣਾ ਹਾਈਵੇ ’ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਹੋਸਟਲ ’ਚ ਵਿਦਿਆਰਥਣ ਨਾਲ ਜਬਰ ਜਨਾਹ ਦੀ ਅਫ਼ਵਾਹ ਤੋਂ ਬਾਅਦ ਸ਼ਨਿਚਰਵਾਰ ਦੇਰ ਰਾਤ ਵਿਦਿਆਰਥੀਆਂ ਨੇ ਉੱਥੇ ਜ਼ਬਰਦਸਤ ਭੰਨਤੋੜ ਤੇ ਸਾੜ-ਫੂਕ ਕੀਤੀ। ਮੁਜ਼ਾਹਰਕਾਰੀਆਂ ਨੇ ਰਾਤ ਤਿੰਨ ਵੱਜੇ ਹੀ ਯੂਨੀਵਰਿਸਟੀ ਦੇ ਬਾਹਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਜਾਮ ਲਗਾ ਦਿੱਤਾ। ਸ਼ਨਿਚਰਵਾਰ ਦੇਰ ਸ਼ਾਮ ਕਰੀਬ ਸੱਤ ਵਜੇ ਪੁਲਿਸ ਨੇ ਲਾਠੀਚਾਰਜ ਕਰ ਕੇ ਵਿਦਿਆਰਥੀਆਂ ਨੂੰ ਹਟਾਉਣ ਦਾ ਯਤਨ ਕੀਤਾ ਤਾਂ ਮੁਜ਼ਾਹਰਾਕਾਰੀਆਂ ਨੇ ਪੁਲਿਸ ’ਤੇ ਪਥਰਾਅ ਕਰ ਦਿੱਤਾ। ਇਸ ਨਾਲ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਮੁਜ਼ਾਹਰਕਾਰੀਆਂ ਨੇ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਤੇ ਕਪੂਰਥਲਾ ਜ਼ਿਲ੍ਹੇ ਦੇ ਐੱਸਐੱਸਪੀ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਇਹੀ ਨਹੀਂ ਪੁਲਿਸ ਦੀਆਂ ਤਿੰਨ ਗੱਡੀਆਂ ਦੇ ਨਾਲ ਹੀ ਹੋਰ ਵਾਹਨਾਂ ਅੱਗ ਲਗਾ ਦਿੱਤੀ। ਯੂਨੀਵਰਿਸਟੀ ਕੈਂਪਸ ’ਚ ਦੋਬਾਰਾ ਭੰਨ-ਤੋੜ ਕੀਤੀ ਗਈ।
ਦਸ ਦਿਨ ਤੱਕ ਯੂਨੀਵਰਿਸਟੀ ’ਚ ਛੁੱਟੀਆਂ
ਐੱਲਪੀਯੂ ਪ੍ਰਸ਼ਾਸਨ ਨੇ ਘਟਨਾ ਤੋਂ ਬਾਅਦ ਦਸ ਦਿਨ ਤੱਕ ਯੂਨੀਵਰਿਸਟੀ ’ਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਦੌਰਾਨ ਹੋਣ ਵਾਲੀਆਂ ਪ੍ਰੀਖਿਆਵਾਂ ਅਗਲੀ ਸੂਚਨਾ ਤੱਕ ਮੁਲਤਵੀ ਰਹਿਣਗੀਆਂ। ਯੂਨੀਵਰਿਸਟੀ ਵੱਲੋਂ ਵਿਦਿਆਰਥੀਆਂ ਨੂੰ ਭੇਜੇ ਗਏ ਸੰਦੇਸ਼ ’ਚ ਕਿਹਾ ਗਿਆ ਹੈ ਕਿ ਜੇਕਰ ਉਹ ਘਰ ਜਾਣਾ ਚਾਹੁੰਦੇ ਹਨ ਤਾਂ ਇਸ ਲਈ ਪਰਿਵਾਰ ਜਾਂ ਗਾਰਡੀਅਨ ਦੀ ਮਨਜ਼ੂਰੀ ਜ਼ਰੂਰੀ ਹੈ। ਜੋ ਵਿਦਿਆਰਥੀ ਹੋਸਟਲ ’ਚ ਹੀ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੋਸਟਲ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ ਦੀ ਚਿਤਕਾਰਾ ਯੂਨੀਵਰਿਸਟੀ ਨੇ ਵੀ ਚਾਰ ਦਿਨਾਂ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਹਨ।
