ਪੰਜਾਬੀ ਨੌਜਵਾਨ ਨੂੰ ਸਾਊਦੀ ਅਰਬ ‘ਚ ਹੋਈ ਫਾਂਸੀ ਦੀ ਸਜ਼ਾ

Punjabi youth sentenced to death in Saudi Arabia

ਰੋਪੜ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਚਾਰ ਸਾਲ ਪਹਿਲਾਂ ਉਹ ਕੰਮ ਲਈ ਮਸਕਟ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਸੀ। ਫਿਰ ਉਸਨੂੰ ਲਗਭਗ ਦੋ ਸਾਲ ਪਹਿਲਾਂ ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਨੰਗਲ ਦੇ ਲੋਅਰ ਪੱਟੀ ਪਿੰਡ ਦਾ ਰਹਿਣ ਵਾਲਾ ਹੈ। ਗੁਰਪ੍ਰੀਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦੀ ਬਜ਼ੁਰਗ ਮਾਂ, ਜਸਵੰਤ ਕੌਰ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ।

Leave a Comment