ਚੰਡੀਗੜ੍ਹ, 2 ਅਕਤੂਬਰ 2026: ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 2 ਅਕਤੂਬਰ ਨੂੰ ਜਾਰੀ ਕੀਤੇ AICC ਦੇ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ।
ਪਰਗਟ ਸਿੰਘ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲੀ ਹੈ। ਰਾਜਾ ਵੜਿੰਗ ਨੇ ਇਸੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਕਾਂਗਰਸ ਵੱਲੋਂ ਜਾਰੀ ਬਿਆਨ ਵਿੱਚ ਵੜਿੰਗ ਦੇ ਕਾਰਜਕਾਲ ਦੌਰਾਨ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ
