ਚੜ੍ਹਦੀ ਕਲਾ ਸੇਵਕ ਜੱਥੇ ਵੱਲੋਂ 31 ਅਕਤੂਬਰ ਨੂੰ 16ਵਾਂ ਮਹਾਨ ਕੀਰਤਨ ਦਰਬਾਰ, ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ

ਹੁਸ਼ਿਆਰਪੁਰ (ਹਰਜੀਤ ਤਲਵੰਡੀ) ਇੰਡੀਅਨ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 31 ਅਕਤੂਬਰ 2026, ਦਿਨ ਸ਼ਨੀਵਾਰ ਨੂੰ 16ਵਾਂ ਮਹਾਨ ਕੀਰਤਨ ਦਰਬਾਰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸੰਤ-ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।

ਸਮਾਗਮ ਸ਼ਾਮ 5:30 ਵਜੇ ਤੋਂ ਰਾਤ 11:30 ਵਜੇ ਤੱਕ ਹੋਵੇਗਾ। ਇਸ ਮੌਕੇ ਭਾਈ ਸੁੱਖਾ ਸਿੰਘ ਜੀ ਅਤੇ ਭਾਈ ਮਹਿਤਾਬ ਸਿੰਘ ਜੀ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਅਤੇ ਜੀਵਨ ਸਫ਼ਲਾ ਕਰਨ ਦੀ ਅਪੀਲ ਕੀਤੀ ਗਈ ਹੈ।

ਕੀਰਤਨ ਦਰਬਾਰ ਵਿੱਚ ਮੀਰੀ-ਪੀਰੀ ਜਥਾ ਵਿਸ਼ੇਸ਼ ਤੌਰ ’ਤੇ ਕਰੇਗਾ ਸ਼ਮੂਲੀਅਤ

ਮਹਾਨ ਕੀਰਤਨ ਦਰਬਾਰ ਦੌਰਾਨ ਮੀਰੀ-ਪੀਰੀ ਜਥਾ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰੇਗਾ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।

ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਜਥਿਆਂ ਅਤੇ ਕੀਰਤਨੀ ਜਥਿਆਂ ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਦੇ ਨਾਲ ਹੀ ਨੋਟ-ਫੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ, ਤਾਂ ਜੋ ਸੰਗਤਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।

 

ਇੰਡੀਅਨ ਨਿਊਜ਼ — ਖ਼ਬਰ ਸੱਚ ਦੀ, ਆਵਾਜ਼ ਲੋਕਾਂ ਦੀ।

Leave a Comment