Sant Seechewal met with CM Mann in Jalandhar; raised important issues.
ਜਲੰਧਰ / ਪਰਮਿੰਦਰ ਸਿੰਘ
ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਸੰਭਾਲ, ਬੁੱਢਾ ਦਰਿਆ, ਕਾਲਾ ਸੰਘਿਆਂ ਡਰੇਨ, ਚਿੱਟੀ ਵੇਈਂ ਵਿੱਚ ਪਾਣੀ ਦੀ ਨਿਕਾਸੀ ਅਤੇ ਧੁੱਸੀ ਬੰਨ੍ਹ ‘ਤੇ ਸੜਕ ਨਿਰਮਾਣ ਨਾਲ ਜੁੜੀਆਂ ਅਹਿਮ ਸਮੱਸਿਆਵਾਂ ਨੂੰ ਮੁੱਖ ਮੰਤਰੀ ਸਾਹਮਣੇ ਪੁਰਜ਼ੋਰ ਢੰਗ ਨਾਲ ਰੱਖਿਆ।
ਲੁਧਿਆਣਾ ‘ਚ ਡੇਅਰੀਆਂ ਦੇ ਗੋਹੇ ਦੀ ਨਿਕਾਸੀ ਦਾ ਮਾਮਲਾ ਗੰਭੀਰ
ਸੰਤ ਸੀਚੇਵਾਲ ਨੇ ਲੁਧਿਆਣਾ ਦੀਆਂ ਡੇਅਰੀਆਂ ਵਿੱਚੋਂ ਨਿਕਲਣ ਵਾਲੇ ਗੋਹੇ ਦੀ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਦੱਸਿਆ ਕਿ ਪਹਿਲਾਂ ਡੇਅਰੀ ਸੰਚਾਲਕ ਪ੍ਰਤੀ ਪਸ਼ੂ 13 ਰੁਪਏ ਅਦਾ ਕਰਕੇ ਨਿਯਮਤ ਤੌਰ ‘ਤੇ ਗੋਹਾ ਚੁਕਵਾਉਂਦੇ ਸਨ। ਪਰ ਨਗਰ ਨਿਗਮ ਲੁਧਿਆਣਾ ਵੱਲੋਂ ਗੋਹਾ ਚੁੱਕਣ ਦਾ ਕੰਮ ਤਿੰਨ ਸਾਲਾਂ ਲਈ 22 ਕਰੋੜ ਰੁਪਏ ਦੇ ਠੇਕੇ ‘ਤੇ ਦੇਣ ਮਗਰੋਂ ਡੇਅਰੀ ਮਾਲਕਾਂ ਨੇ ਗੋਹਾ ਚੁਕਵਾਉਣਾ ਬਿਲਕੁਲ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਇਹ ਕੰਮ ਮੁਫ਼ਤ ਵਿੱਚ ਕਰਵਾਇਆ ਜਾ ਰਿਹਾ ਸੀ। ਸੰਤ ਸੀਚੇਵਾਲ ਨੇ ਇਲਜ਼ਾਮ ਲਾਇਆ ਕਿ ਵਿਭਾਗੀ ਅਧਿਕਾਰੀਆਂ ਨੇ ਇਸ ਅਹਿਮ ਮਾਮਲੇ ਦੀ ਸਹੀ ਜਾਣਕਾਰੀ ਮੁੱਖ ਮੰਤਰੀ ਤੱਕ ਨਹੀਂ ਪਹੁੰਚਾਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਦੇ ਖਿਡਾਰੀਆਂ ਲਈ ਜਲੰਧਰ ਸਥਿਤ ਆਪਣੀ ਰਿਹਾਇਸ਼ ਵਿਖੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ। ਇਸ ਮੌਕੇ ਭਾਰਤ, ਮਲੇਸ਼ੀਆ, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਦੇ ਖਿਡਾਰੀਆਂ, ਕੋਚਾਂ, ਹਾਕੀ ਇੰਡੀਆ ਦੇ ਨੁਮਾਇੰਦਿਆਂ ਅਤੇ ਸਾਬਕਾ ਓਲੰਪੀਅਨਾਂ ਨੇ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਖਿਡਾਰੀਆਂ ਦੀਆਂ ਖੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਮੈਨਿਊ ਤਿਆਰ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਖਿਡਾਰੀਆਂ ਦਾ ਪੁੱਛਿਆ ਹਾਲ-ਚਾਲ ਪੁੱਛਿਆ ਅਤੇ ਖੇਡ ਭਾਵਨਾ ਦੀ ਕੀਤੀ ਸ਼ਲਾਘਾ
ਮਾਨ ਨੇ ਸਾਬਕਾ ਓਲੰਪੀਅਨਾਂ ਨਾਲ ਭਾਰਤੀ ਹਾਕੀ ਦੇ ਸੁਨਹਿਰੀ ਇਤਿਹਾਸ ਅਤੇ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਲਈ ਏਸ਼ਿਆਈ ਪੱਧਰ ਦੇ ਇਸ ਵੱਡੇ ਟੂਰਨਾਮੈਂਟ ਦੀ ਮੇਜ਼ਬਾਨੀ ਮਾਣ ਵਾਲੀ ਗੱਲ ਹੈ। ਉਨ੍ਹਾਂ ਭਾਰਤੀ ਟੀਮ ਨੂੰ ਬੰਗਲਾਦੇਸ਼ ਵਿਰੁੱਧ ਮੈਚ ਲਈ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਵਿੱਚ ਖੇਡਣ ਦਾ ਅਨੁਭਵ ਵੱਖਰਾ ਹੁੰਦਾ ਹੈ। ਉਨ੍ਹਾਂ ਪੰਜਾਬ ਵਿੱਚ ਵਿਸ਼ਵ ਕੱਪ ਕਰਵਾਉਣ ਲਈ ਵੀ ਯਤਨ ਕਰਨ ਦੀ ਗੱਲ ਕਹੀ।

ਇਸ ਮੌਕੇ ਭਾਰਤੀ ਹਾਕੀ ਟੀਮ ਨੇ ਮੁੱਖ ਮੰਤਰੀ ਨੂੰ ਖਿਡਾਰੀਆਂ ਦੇ ਦਸਤਖ਼ਤਾਂ ਵਾਲੀ ਜਰਸੀ ਅਤੇ ਹਾਕੀ ਸਟਿੱਕ ਭੇਟ ਕਰਕੇ ਧੰਨਵਾਦ ਕੀਤਾ। ਟੀਮ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
