
ਹੁਸ਼ਿਆਰਪੁਰ 19 ਨਵੰਬਰ (ਹਰਜੀਤ ਤਲਵੰਡੀ) ਇੰਡੀਅਨ ਨਿਊਜ਼: ਮੰਡਿਆਲਾ ਵਿਖੇ ਸੜਕ ਦੀ ਖਸਤਾ ਹਾਲਤ ਕਾਰਨ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਹਾਦਸੇ ਦੀਆਂ ਤਸਵੀਰਾਂ ਸੜਕ ਦੀ ਮਾੜੀ ਹਾਲਤ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।
ਇਲਾਕੇ ਦੀ ਟੁੱਟੀ ਸੜਕ ਅਤੇ ਡੂੰਘੇ ਟੋਇਆਂ ਤੋਂ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਦੀ ਉਡੀਕ ਕਰਨ ਦੀ ਬਜਾਏ ਖੁਦ ਹੀ ਟੋਏ ਭਰਨੇ ਸ਼ੁਰੂ ਕਰ ਦਿੱਤੇ। ਇਹ ਸਥਿਤੀ ਪ੍ਰਸ਼ਾਸਨਿਕ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦੀ ਹੈ।
ਪ੍ਰਸ਼ਾਸਨ ਦੀ ਲਾਪਰਵਾਹੀ ਦਾ ਖਮਿਆਜ਼ਾ ਭੁਗਤ ਰਹੇ ਲੋਕ, ਸਰਕਾਰੀ ਪ੍ਰਬੰਧਾਂ ਦੀ ਉਡੀਕ ਛੱਡ ਕੇ ਲੋਕਾਂ ਨੇ ਖੁਦ ਹੀ ਭਰੇ ਸੜਕ ਦੇ ਟੋਏ।

ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਤੁਰੰਤ ਸੜਕ ਦੀ ਮੁਰੰਮਤ ਕਰਵਾਏ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ ਅਤੇ ਕੀਮਤੀ ਜਾਨਾਂ ਸੁਰੱਖਿਅਤ ਰਹਿ ਸਕਣ।